HomeBreaking NEWSਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਮੋਟਰਸਾਈਕਲਾਂ ਅਤੇ ਤਿੰਨ ਮੋਬਾਈਲਾਂ ਸਮੇਤ ਦੋ ਸਨੈਚਰਾਂ...

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਮੋਟਰਸਾਈਕਲਾਂ ਅਤੇ ਤਿੰਨ ਮੋਬਾਈਲਾਂ ਸਮੇਤ ਦੋ ਸਨੈਚਰਾਂ ਗ੍ਰਿਫ਼ਤਾਰ

Spread the News

ਜਲੰਧਰ, (ਕਰਨਬੀਰ ਸਿੰਘ) ਡੀਡੀ ਨਿਊਜ਼ ਪੇਪਰ 16 ਸਤੰਬਰ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਗਿ੍ਫ਼ਤਾਰ ਕਰਕੇ ਦੋ ਮੋਟਰਸਾਈਕਲ ਅਤੇ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ |ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਜਦੋਂ ਸ਼ਹਿਰ ਵਿੱਚ ਟੀ ਪੁਆਇੰਟ, ਲੈਦਰ ਕੰਪਲੈਕਸ, ਬਸਤੀ ਬਾਵਾ ਖੇਲ, ਜਲੰਧਰ ਵਿਖੇ ਇੱਕ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਰਕਤ ‘ਤੇ ਸ਼ੱਕ ਪੈਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਚੈਕਿੰਗ ਲਈ ਰੋਕਿਆ ਅਤੇ ਉਨ੍ਹਾਂ ਦੀ ਪਛਾਣ ਆਕਾਸ਼ ਪੁੱਤਰ ਰਮੇਸ਼ ਕੁਮਾਰ ਵਾਸੀ ਐੱਮ. ਡਬਲਯੂ.ਆਰ. 332, ਗੁਲਾਬੀਆ ਮੁਹੱਲਾ, ਬਸਤੀ ਸ਼ੇਖ ਅਤੇ ਮੁਨੀਸ਼ ਉਰਫ ਨੰਨਾ ਪੁੱਤਰ ਸੁਭਾਸ਼ ਚੰਦਰ ਵਾਸੀ ਨੰਬਰ. WP 49, ਮੋਚੀਆਂ ਮੁਹੱਲਾ, ਬਸਤੀ ਸ਼ੇਖ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਅਗਲੇਰੀ ਤਫ਼ਤੀਸ਼ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਜੋ ਕਿ ਉਨ੍ਹਾਂ ਵੱਲੋਂ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੁਹੱਲਾ 2 ਨੇੜੇ ਪਾਣੀ ਦੀ ਟੈਂਕੀ, ਤਾਰਾ ਸਿੰਘ ਐਵੀਨਿਊ, ਜਲੰਧਰ ਨੰ: ਦੇ ਘਰ ਦੇ ਬਾਹਰੋਂ ਖੋਹਿਆ ਗਿਆ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੇ ਇਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਦੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਕੋਲੋਂ ਕੁੱਲ ਦੋ ਮੋਟਰਸਾਈਕਲ ਅਤੇ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਨੰਬਰ 150 ਮਿਤੀ 12.09.2024 ਅ/ਧ 304, 3(5) ਬੀ.ਐਨ.ਐਸ. ਦਰਜ ਕੀਤਾ ਹੈ । ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਲਜ਼ਮ ਚੋਰੀ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਸਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ ਕਿਉਂਕਿ ਜਾਂਚ ਅਜੇ ਜਾਰੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੁਹਰਾਇਆ ਕਿ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਅਪਰਾਧ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ।

Must Read

spot_img