HomeBreaking NEWSਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਾਈਕ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਾਈਕ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

Spread the News

ਜਲੰਧਰ, ( ਕਰਨਬੀਰ ਸਿੰਘ ) 17 ਸਤੰਬਰ : ਪੁਲਿਸ ਕਮਿਸ਼ਨਰੇਟ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਇੱਕ ਵਿਅਕਤੀ ਨੂੰ ਚੋਰੀ ਦੇ ਪੰਜ ਮੋਟਰਸਾਈਕਲਾਂ ਅਤੇ ਜਾਅਲੀ ਚਾਬੀਆਂ ਸਮੇਤ ਕਾਬੂ ਕਰਕੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਇਤਲਾਹ ਦੇ ਅਧਾਰ ‘ਤੇ ਯੂਨਿਟੀ ਕ੍ਰਿਟੀਕਲ ਕੇਅਰ ਮਲਟੀ ਸਪੈਸ਼ਲਿਟੀ ਹਸਪਤਾਲ, ਪ੍ਰਤਾਪ ਬਾਗ, ਜਲੰਧਰ ਦੇ ਨੇੜੇ ਪਾਲ ਹਸਪਤਾਲ, ਜਲੰਧਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਧਰਮਿੰਦਰ ਕੁਮਾਰ ਪੁੱਤਰ ਬਜਰੰਗੀ, ਵਾਸੀ ਮਕਾਨ ਨੰਬਰ 10, ਕਮਲ ਪਾਰਕ, ਜਲੰਧਰ, ਜੋ ਕਿ ਹੁਣ ਸ਼ਿਵ ਨਗਰ, ਜਲੰਧਰ ਨੇੜੇ ਰਹਿੰਦਾ ਹੈ, ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 99 ਮਿਤੀ 14.09.2024 ਅ/ਧ 303(2), 317(2) ਬੀ.ਐਨ.ਐਸ., ਥਾਣਾ ਡਿਵੀਜ਼ਨ ਨੰਬਰ 3 ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਜਿਸ ਦੇ ਆਧਾਰ ‘ਤੇ ਪੁਲਿਸ ਨੇ ਬਲਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੱਦਈ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਜਾਅਲੀ ਚਾਬੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹੈ ਅਤੇ ਪਹਿਲਾਂ ਵੀ ਅਜਿਹੇ ਕਈ ਮੋਟਰਸਾਈਕਲ ਚੋਰੀ ਕਰ ਚੁੱਕਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਦਾਣਾਮੰਡੀ ਭੰਗਾਲਾ, ਜ਼ਿਲ੍ਹਾ ਤਰਨਤਾਰਨ ਨੇੜੇ ਝਾੜੀਆਂ ਅਤੇ ਦਰੱਖਤਾਂ ਹੇਠ ਛੁਪਾਏ ਹੋਏ ਬਿਨਾਂ ਨੰਬਰ ਪਲੇਟ ਵਾਲੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।ਪਲਿਸ ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੇ ਇਕਬਾਲੀਆ ਬਿਆਨ ਤੋਂ ਬਾਅਦ ਸਿਟੀ ਰੇਲਵੇ ਸਟੇਸ਼ਨ, ਜਲੰਧਰ ਨੇੜੇ ਪਾਰਕਿੰਗ ਤੋਂ ਬਿਨਾਂ ਨੰਬਰ ਪਲੇਟ ਵਾਲਾ ਇੱਕ ਹੋਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਜੀਤ ਸਿੰਘ ਖ਼ਿਲਾਫ਼ ਪਹਿਲਾਂ ਹੀ ਸ਼ਹਿਰ, ਅੰਮ੍ਰਿਤਸਰ, ਮੋਗਾ, ਕਪੂਰਥਲਾ ਅਤੇ ਤਰਨਤਾਰਨ ਦੇ ਕਈ ਥਾਣਿਆਂ ਵਿੱਚ ਪੰਜ ਕੇਸ ਚੱਲ ਰਹੇ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ, ਜੇਕਰ ਕੋਈ ਹਨ, ਤਾਂ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Must Read

spot_img