HomeAmritsar Cityਪੰਜਾਬ ਦੇ ਮਾਲ ਮੰਤਰੀ ਨੇ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਆਮ ਲੋਕਾਂ...

ਪੰਜਾਬ ਦੇ ਮਾਲ ਮੰਤਰੀ ਨੇ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਆਮ ਲੋਕਾਂ ਤੋਂ ਸਰਕਾਰੀ ਫੀਸ ਤੋਂ ਬਿਨ੍ਹਾਂ ਕੋਈ ਵੀ ਵਾਧੂ ਪੈਸਾ ਨਾ ਲਿਆ ਜਾਵੇ

Spread the News

3/ਅਕਤੂਬਰ ਡੀਡੀ ਨਿਊਜ਼ਪੇਪਰ । ਮਾਲ ਮੰਤਰੀ ਨੇ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਆਮ ਲੋਕਾਂ ਤੋਂ ਸਰਕਾਰੀ ਫੀਸ ਤੋਂ ਬਿਨ੍ਹਾਂ ਕੋਈ ਵੀ ਵਾਧੂ ਪੈਸਾ ਨਾ ਲਿਆ ਜਾਵੇ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਜੋ ਵੀ ਅਧਿਕਾਰੀ/ਕਰਮਚਾਰੀ ਰਿਸ਼ਵਤਖੋਰੀ ਜਾਂ ਨਿਯਮਾਂ ਦੀ ਅਣਦੇਖੀ ਆਦਿ ਮਾਮਲਿਆਂ ‘ਚ ਸ਼ਾਮਲ ਪਾਇਆ ਗਿਆ ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਆਮ ਲੋਕਾਂ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਮਾਲ ਵਿਭਾਗ ਦੇ ਹਰ ਦਫਤਰ ਦੇ ਬਾਹਰ ਬੋਰਡ ‘ਤੇ ਵੱਟਸਅੱਪ ਨੰ: 84276 90000 ਲਿਖਿਆ ਜਾਵੇ।ਮਾਲ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਾਣ ਸਤਿਕਾਰ ਕੀਤਾ ਜਾਵੇ ਅਤੇ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਮੁਕਤ ਹੋ ਕੇ, ਕਾਨੂੰਨ ਤੇ ਨਿਯਮਾਂ ‘ਚ ਰਹਿ ਕੇ ਮਾਲ ਵਿਭਾਗ ਨਾਲ ਸਬੰਧਤ ਜਾਇਜ਼ ਕੰਮ ਕੀਤੇ ਜਾਣ ਅਤੇ ਪੰਜਾਬ ਸਰਕਾਰ ਦੀਆਂ ਤਰਜੀਹਾਂ ਅਨੁਸਾਰ ਕੰਮ ਕੀਤਾ ਜਾਵੇ।ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨਹਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਰੋਜ਼ ਸਮੂਹ ਮਾਲ ਅਧਿਕਾਰੀਆਂ ਦੀ ਹਾਜ਼ਰੀ ਲਾਗ ਇੰਨ ਪ੍ਰਣਾਲੀ ਰਾਹੀਂ ਚੈੱਕ ਕੀਤੀ ਜਾਵੇਗੀ ਤਾਂ ਜੋ ਸਮੂਹ ਅਧਿਕਾਰੀ ਸਮੇਂ ਸਿਰ ਦਫਤਰਾਂ ਵਿਖੇ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮ ਪ੍ਰਮੁੱਖਤਾ ਨਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਸਮੇਂ ਦੌਰਾਨ ਵਿਭਾਗ ਨੇ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਆਮਦਨ 3 ਹਜ਼ਾਰ ਕਰੋੜ ਤੋਂ ਵਧਾ ਕੇ 6 ਹਜ਼ਾਰ ਕਰੋੜ ਤੱਕ ਪਹੁੰਚਾ ਦਿੱਤੀ ਹੈ।ਇਸੇ ਤਰ੍ਹਾਂ 78 ਨਾਇਬ ਤਹਿਸੀਲਦਾਰਾਂ ਦੀ ਨਿਯੁਕਤੀ ਕਰਕੇ ਮਾਲ ਵਿਭਾਗ ਕੇ ਕੰਮਾਂ ‘ਚ ਤੇਜ਼ੀ ਲਿਆਂਦੀ ਹੈ।ਉਨ੍ਹਾਂ ਮਾਲ ਮੰਤਰੀ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਪ੍ਰਮੁੱਖਤਾਵਾਂ ਅਨੁਸਾਰ ਮਾਲ ਵਿਭਾਗ ਲਗਾਤਾਰ ਕਾਰਜਸ਼ੀਲ ਹੈ ਅਤੇ ਪੂਰੀ ਮਿਹਨਤ ਨਾਲ ਲੋਕਾਂ ਨੂੰ ਸੇਵਾਂਵਾ ਅਤੇ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਹੈ।ਇਸ ਮੀਟਿੰਗ ਦੌਰਾਨ ਸਕੱਤਰ ਮਾਲ ਸ੍ਰੀਮਤੀ ਅਲਕ ਨੰਦਾ ਦਿਆਲ, ਵਿਸ਼ੇਸ਼ ਸਕੱਤਰ ਮਾਲ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਅਤੇ ਡਾਇਰੈਕਟਰ ਲੈਂਡ ਰਿਕਾਰਡ ਉਪਕਾਰ ਸਿੰਘ ਤੋਂ ਇਲਾਵਾ ਵਿਭਾਗ ਦੀਆਂ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀ ਤੇ ਕਰਮਚਾਪੰਜਾਬ ਸਰਕਾਰ ਵੱਲੋਂ ਰੀ ਹਾਜ਼ਰ ਸਨ। ਸੌਰਸ (Pbn)

Must Read

spot_img