HomeAmritsar Cityਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10031 ਸਰਪੰਚਾ ਨੇ...

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10031 ਸਰਪੰਚਾ ਨੇ ਚੁੱਕੀ ਸਹੁੰ, ਵੇਖੋ ਤੇ ਪੜੋ ਪੂਰੀ ਜਾਣਕਾਰੀ।

Spread the News

ਡੀਡੀ ਨਿਊਜ਼ਪੇਪਰ, 8/ ਨਵੰਬਰ ਲੁਧਿਆਣਾ ।ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਵਾਉਣ ਵਾਸਤੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਦਿੱਲੀ ਦੇ ਸਾਬਕਾ ਸੀਐੱਮ ਅਰਵਿੰਦ ਕੇਜਰੀਵਾਲ ਪਹੁੰਚੇ।ਇਸ ਦੌਰਾਨ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਮੁੱਖ ਮੰਤਰੀ ਵੱਲੋਂ ਦਿਵਾਇਆ ਗਿਆ।ਹਾਲਾਂਕਿ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

Must Read

spot_img