HomeBreaking NEWSਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਚਾਈਨਾ ਡੋਰ ਖਿਲਾਫ ਵੱਡੀ ਕਾਰਵਾਈ ਚਾਈਨਾ ਡੋਰ ਦੇ...

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਚਾਈਨਾ ਡੋਰ ਖਿਲਾਫ ਵੱਡੀ ਕਾਰਵਾਈ ਚਾਈਨਾ ਡੋਰ ਦੇ 900 ਗੱਟੇ ਬਰਾਮਦ 

Spread the News

ਜਲੰਧਰ,(ਡੀਡੀ ਨਿਊਜ਼ਪੇਪਰ) 18 ਨਵੰਬਰ: ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 900 ਗੱਟੇ ਚਾਈਨਾ ਡੋਰ ਬਰਾਮਦ ਕਿਤੇ ਹਨ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਅਖਿਲ ਦੁਆ ਪੁੱਤਰ ਗੁਲਸ਼ਨ ਕੁਮਾਰ ਵਾਸੀ ਕੇ.ਜੀ.ਐਸ ਪੈਲੇਸ ਨੇੜੇ ਨਿਜਾਤਮ ਨਗਰ ਜਲੰਧਰ ਅਤੇ ਸੁਭਾਸ਼ ਦੂਆ ਪੁੱਤਰ ਗੁਲਸ਼ਨ ਕੁਮਾਰ ਵਾਸੀ ਕੇ.ਜੀ.ਐਸ ਪੈਲੇਸ ਨੇੜੇ ਨਿਜਾਤਮ ਨਗਰ ਜਲੰਧਰ ਹਨ। ਨੇ ਆਪਣੇ ਘਰਾਂ ਵਿੱਚ ਪਤੰਗ ਉਡਾਉਣ ਵਿੱਚ ਵਰਤੀ ਜਾਣ ਵਾਲੀ ਗੈਰ-ਕਾਨੂੰਨੀ ਚਾਈਨਾ ਡੋਰ ਰੱਖੀ ਹੋਈ ਸੀ। ਉਨ੍ਹਾਂ ਦੱਸਿਆ ਕਿ ਐਫਆਈਆਰ ਨੰਬਰ 131 ਮਿਤੀ 16.11.2024 ਅਧੀਨ 223 ਬੀ.ਐਨ.ਐਸ. ਥਾਣਾ ਡਵੀਜ਼ਨ ਨੰਬਰ 5 ਜਲੰਧਰ ਦਰਜ ਕੀਤੀ ਗਈ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਘਰਾਂ ‘ਚੋਂ 900 ਗੱਟੂ ਨਜਾਇਜ਼ ਚਾਈਨਾ ਡੋਰ ਬਰਾਮਦ ਕੀਤੀ ਗਈ ਹੈ ਅਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ, ਜੇਕਰ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Must Read

spot_img