HomeBreaking NEWSਜਲੰਧਰ ਕਮਿਸ਼ਨਰੇਟ ਪੁਲਿਸ ਦਾ ਪ੍ਰਭਾਵਸ਼ਾਲੀ ਪੁਲਿਸਿੰਗ ਵਿੱਚ ਨਵਾਂ ਕੀਰਤੀਮਾਨ

ਜਲੰਧਰ ਕਮਿਸ਼ਨਰੇਟ ਪੁਲਿਸ ਦਾ ਪ੍ਰਭਾਵਸ਼ਾਲੀ ਪੁਲਿਸਿੰਗ ਵਿੱਚ ਨਵਾਂ ਕੀਰਤੀਮਾਨ

Spread the News

ਜਲੰਧਰ, (ਡੀਡੀ ਨਿਊਜ਼ਪੇਪਰ) 10 ਦਸੰਬਰ-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪੁਲਿਸਿੰਗ ਦਾ ਇੱਕ ਨਵਾਂ ਮਾਪਦੰਡ ਸਥਾਪਤ ਕਰਦੇ ਹੋਏ ਸ਼ਹਿਰ ਦੇ ਇੱਕ ਵਸਨੀਕ ਤੋਂ 70 ਗ੍ਰਾਮ ਸੋਨਾ ਖੋਹਣ ਤੋਂ ਬਾਅਦ ਇੱਕ ਸਨੈਚਰ ਨੂੰ 24 ਘੰਟਿਆਂ ਦੇ ਅੰਦਰ ਹੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਇੱਕ ਅਣਪਛਾਤੇ ਨੌਜਵਾਨ ਨੇ ਇੱਕ ਔਰਤ ਤੋਂ ਹੈਂਡਬੈਗ ਖੋਹ ਲਿਆ ਹੈ। ਉਨ੍ਹਾਂ ਦੱਸਿਆ ਕਿ ਬੈਗ ਵਿੱਚ 7 ਤੋਲੇ ਸੋਨੇ ਦਾ ਹਾਰ, ਦੋ ਮੋਬਾਈਲ ਫ਼ੋਨ, ਨਕਦੀ ਆਦਿ ਕੀਮਤੀ ਸਾਮਾਨ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਥਾਣਾ ਡਵੀਜ਼ਨ ਨੰਬਰ 7 ਵਿੱਚ ਧਾਰਾ 304 (2) ਆਈਪੀਸੀ ਤਹਿਤ ਐਫਆਈਆਰ ਨੰਬਰ 145 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋਸ਼ੀ ਦੀ ਪਹਿਚਾਣ ਦਾਨਿਆਲ ਪੁੱਤਰ ਸਲੀਮ ਵਾਸੀ ਪਿੰਡ ਉਸਮਾਨਪੁਰ, ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 24 ਘੰਟਿਆਂ ਦੇ ਅੰਦਰ ਹੀ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 70 ਗ੍ਰਾਮ ਸੋਨਾ ਸਮੇਤ ਹੋਰ ਸਾਮਾਨ ਬਰਾਮਦ ਕੀਤਾ | ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Must Read

spot_img