HomeAmritsar Cityਮੌਸਮ ਵਿਭਾਗ ਵੱਲੋਂ ਅਲਰਟ ਜਾਰੀ! ਵੱਧ ਸੱਕਦੀ ਹੈ ਠੰਡ ਇਨ੍ਹਾਂ ਥਾਵਾਂ ‘ਤੇ...

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ! ਵੱਧ ਸੱਕਦੀ ਹੈ ਠੰਡ ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ

Spread the News

 11/ਫਰਬਰੀ : ਮੌਸਮ ਵਿਭਾਗ ਦੇ ਵੱਲੋਂ ਇਕ ਵੱਡੀ ਚੇਤਾਵਨੀ ਜਾਰੀ ਕਰਦੇ ਹੋਏ ਅਗਲੇ ਦਿਨਾਂ ਵਿੱਚ ਕਿੰਝ ਦਾ ਮੌਸਮ ਰਹਿਣ ਵਾਲਾ ਹੈ, ਉਸ ਬਾਰੇ ਖੁਲਾਸਾ ਕੀਤਾ ਹੈ।ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਪ੍ਰਗਟ ਕੀਤੀ ਹੈ।ਜਦੋਂਕਿ, ਪੰਜਾਬ ਬਾਰੇ ਕੋਈ ਅਲਰਟ ਮੌਸਮ ਵਿਭਾਗ ਨੇ ਜਾਰੀ ਨਹੀਂ ਕੀਤਾ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਰਾਜ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ।ਦੂਜੇ ਪਾਸੇ ਪੰਜਾਬ ਦੇ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨੀ ਇਸਨੂੰ ‘ਕਾਫ਼ੀ ਉੱਚਾ’ ਮੰਨ ਰਹੇ ਹਨ। ਇਸ ਦੇ ਨਾਲ ਹੀ, ਘੱਟੋ-ਘੱਟ ਤਾਪਮਾਨ ਆਮ ਰਹਿੰਦਾ ਹੈ, ਜਿਸ ਕਾਰਨ ਰਾਤ ਨੂੰ ਠੰਢ ਬਣੀ ਰਹਿੰਦੀ ਹੈ।ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ਵਿੱਚ ਪੰਜਾਬ ਦੇ ਇਲਾਕਿਆਂ ਵਿੱਚ ਕੋਈ ਵੱਡਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ।ਇੱਕ ਅੰਦਾਜ਼ੇ ਅਨੁਸਾਰ, ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੱਛਮੀ ਗੜਬੜ ਸਰਗਰਮ ਹੈ। ਇਹ ਗੜਬੜ ਅਫਗਾਨਿਸਤਾਨ ਦੀਆਂ ਸਰਹੱਦਾਂ ਦੇ ਅੰਦਰ ਹੈ।ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਇਸਦਾ ਪ੍ਰਭਾਵ ਮਹਿਸੂਸ ਨਹੀਂ ਹੋ ਰਿਹਾ ਹੈ। ਪਰ ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

(ਸੌਰਸਟਾਈਮਟੀਵੀਪਂਜਾਬੀ)

Must Read

spot_img