ਜਲੰਧਰ : 10/ਮਈ (ਡੀਡੀ ਨਿਊਜ਼ਪੇਪਰ ) ਹਾਲਾਤ ਆਮ ਵਾਂਗ ਹੋਣ ਉਪਰੰਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਜਾਰੀ ਸਾਰੇ ਪਾਬੰਦੀਆਂ ਦੇ ਹੁਕਮ ਵਾਪਸ ਲੈ ਲਏ ਗਏ ਹਨ। ਉਨ੍ਹਾਂ ਸਹਿਯੋਗ ਲਈ ਜ਼ਿਲ੍ਹਾ ਵਾਸੀਆਂ ਅਤੇ ਮੀਡੀਆ ਦਾ ਧੰਨਵਾਦ ਵੀ ਪ੍ਰਗਟਾਇਆ।ਡਾ. ਅਗਰਵਾਲ ਵੱਲੋਂ ਦੁਪਹਿਰ ਸਮੇਂ ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਸੀ ਕਿ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪ੍ਰਬੰਧਾਂ ਵਿੱਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਰਹਿਣੀ ਚਾਹੀਦੀ।ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਹਰ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੇ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਹਾਲਾਤ ਆਮ ਵਾਂਗ ਹੋਣ ਉਪਰੰਤ ਵੀ ਅਧਿਕਾਰੀ ਆਮ ਲੋਕਾਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਲਈ ਤਤਪਰ ਰਹਿਣ।ਡਾ. ਅਗਰਵਾਲ ਨੇ ਇਸ ਦੌਰਾਨ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ।
Government of Punjab
Bhagwant Mann
Himanshu Aggarwal IAS
District Public Relations Office, Jalandhar
#jalandhar #DistrictAdministration







