HomeBreaking NEWSਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਨੂੰ 24 ਘੰਟੇ ਪਾਣੀ ਦੀ...

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਨੂੰ 24 ਘੰਟੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

Spread the News

ਲੁਧਿਆਣਾ, 22 ਮਈ (ਦੀਪਕ ਸਿੰਘ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਨੂੰ 24 ਘੰਟੇ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਰਾਜਿੰਦਰਪਾਲ ਛੀਨਾ ਵੱਲੋਂ ਸ਼ੇਰਪੁਰ ਰੋਡ ‘ਤੇ ਇੱਕ ਨਵੇਂ ਪਾਈਪਲਾਈਨ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਨਹਿਰੀ ਪਾਣੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਤਹਿਤ ਸ਼ੇਰਪੁਰ ਰੋਡ ‘ਤੇ ਇੱਕ ਨਵੀ ਪਾਈਪਲਾਈਨ ਪਾਈ ਜਾ ਰਹੀ ਹੈ। ਇਸ ਯੋਜਨਾ ਰਾਹੀਂ, ਨਹਿਰੀ ਪਾਣੀ ਸਿੱਧਾ ਹਰ ਘਰ ਤੱਕ ਪਹੁੰਚੇਗਾ ਜਿਸ ਨਾਲ ਸਾਫ਼, ਸਿਹਤਮੰਦ ਅਤੇ ਨਿਰੰਤਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਸਪੱਸ਼ਟ ਕੀਤਾ ਪੁਰਾਣੀਆਂ, ਟੁੱਟੀਆਂ ਪਾਈਪਾਂ ਨੂੰ ਮਜ਼ਬੂਤ, ਨਵੀਂ-ਤਕਨਾਲੋਜੀ ਵਾਲੀਆਂ ਲਾਈਨਾਂ ਨਾਲ ਬਦਲਿਆ ਜਾਵੇਗਾ, ਜੋ ਪਾਣੀ ਦੀ ਬਰਬਾਦੀ ਨੂੰ ਰੋਕਣ ਵਿੱਚ ਵੀ ਮਦਦ ਕਰਨਗੀਆਂ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰੋਜੈਕਟ ਨੂੰ ਤਿੰਨ ਸਾਲਾਂ ਵਿੱਚ ਮੁਕੰਮਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਉਪਰੰਤ 10 ਘੰਟੇ ਦੀ ਪਾਣੀ ਸਪਲਾਈ ਤੋਂ ਵਧਾ ਕੇ 24 ਘੰਟੇ ਕੀਤੀ ਜਾਵੇਗੀ।ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਿਹਤ, ਸਿੱਖਿਆ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Must Read

spot_img