HomeBreaking NEWSBreaking News PUNJABਡੀ.ਸੀ-ਕਮ-ਡੀ.ਈ.ਓ ਨੇ ਨਿਵਾਸੀਆਂ ਨੂੰ ਕਿਸੇ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ...

ਡੀ.ਸੀ-ਕਮ-ਡੀ.ਈ.ਓ ਨੇ ਨਿਵਾਸੀਆਂ ਨੂੰ ਕਿਸੇ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਮੋਬਾਈਲ ਐਪ cVIGIL ਦੀ ਵਰਤੋਂ ਕਰਨ ਦੀ ਅਪੀਲ ਕੀਤੀ

Spread the News

ਲੁਧਿਆਣਾ, 12 ਜੂਨ, 2025 :(ਦੀਪਕ ਸਿੰਘ)ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਪਾਰਦਰਸ਼ੀ ਬਣਾਉਣ ਲਈ ਅੱਗੇ ਵਧਦੇ ਹੋਏ ਡਿਪਟੀ ਕਮਿਸ਼ਨਰ (ਡੀ.ਸੀ)-ਕਮ-ਜ਼ਿਲ੍ਹਾ ਚੋਣ ਅਫਸਰ (ਡੀ.ਈ.ਓ) ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ) ਦੀ ਕਿਸੇ ਵੀ ਉਲੰਘਣਾ ਸੰਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਮੋਬਾਈਲ ਐਪਲੀਕੇਸ਼ਨ cVIGIL ਦੀ ਵਰਤੋਂ ਕਰਨ।ਵੇਰਵੇ ਦੱਸਦੇ ਹੋਏ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ cVIGIL ਐਪ ਰਾਹੀਂ ਜਮ੍ਹਾਂ ਕਰਵਾਈਆਂ ਗਈਆਂ ਸ਼ਿਕਾਇਤਾਂ ਜਮ੍ਹਾਂ ਕਰਵਾਉਣ ਦੇ 100 ਮਿੰਟਾਂ ਦੇ ਅੰਦਰ ਹੱਲ ਕੀਤੀਆਂ ਜਾਂਦੀਆਂ ਹਨ। 25 ਮਈ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਮੋਬਾਈਲ ਐਪਲੀਕੇਸ਼ਨ ਰਾਹੀਂ 556 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ ਸਾਰੀਆਂ ਦਾ ਹੱਲ ਸਬੰਧਤ ਅਧਿਕਾਰੀਆਂ ਦੁਆਰਾ ਕੀਤਾ ਗਿਆ ਹੈ।cVIGIL ਇੱਕ ਮੋਬਾਈਲ ਐਪਲੀਕੇਸ਼ਨ ਹੈ ਜੋ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੁਆਰਾ ਵਿਕਸਤ ਕੀਤੀ ਗਈ ਹੈ ਤਾਂ ਜੋ ਨਾਗਰਿਕ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ) ਦੀ ਉਲੰਘਣਾ ਦੀ ਰਿਪੋਰਟ ਕਰ ਸਕਣ। ਮੋਬਾਈਲ ਐਪਲੀਕੇਸ਼ਨ ਨੂੰ ਪਲੇ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇਹ ਐਂਡਰਾਇਡ ਅਤੇ ਆਈ.ਓ.ਐਸ ਡਿਵਾਈਸਾਂ ‘ਤੇ ਡਾਊਨਲੋਡ ਕਰਨ ਲਈ ਉਪਲਬਧ ਹੈ।ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਅੱਗੇ ਕਿਹਾ ਕਿ ਇਸ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਵਸਨੀਕ ਕਿਸੇ ਵੀ ਕਿਸਮ ਦੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਆਡੀਓ ਰਿਕਾਰਡਿੰਗ, ਵੀਡੀਓ ਜਾਂ ਫੋਟੋ ਰਾਹੀਂ ਸ਼ਿਕਾਇਤਾਂ ਦਰਜ ਕਰ ਸਕਦੇ ਹਨ। ਫਲਾਇੰਗ ਸਰਵੀਲੈਂਸ ਟੀਮਾਂ (ਐਫ.ਐਸ.ਟੀ) ਮੌਕੇ ‘ਤੇ ਪਹੁੰਚ ਜਾਣਗੀਆਂ ਅਤੇ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।ਇਸ ਦੌਰਾਨ ਡੀ.ਸੀ-ਕਮ-ਡੀ.ਈ.ਓ ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਮੋਬਾਈਲ ਐਪ ਰਾਹੀਂ ਪ੍ਰਾਪਤ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਤਾਂ ਜੋ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਜ਼ਿਮਨੀ ਚੋਣ ਨੂੰ ਯਕੀਨੀ ਬਣਾਇਆ ਜਾ ਸਕੇ l

Must Read

spot_img