ਜਲੰਧਰ :19/ਜੂਨ (ਡੀਡੀ ਨਿਊਸ ਪੇਪਰ) ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਅਤੇ ਐਸ.ਐਸ.ਪੀ. ਸ਼੍ਰੀ ਹਰਵਿੰਦਰ ਸਿੰਘ ਵਿਰਕ ਸਮੇਤ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਸਿੱਖਿਆ ਵਿਭਾਗ ਨੂੰ ਸਕੂਲਾਂ ਦਾ, ਖਾਸ ਕਰ ਨਸ਼ੀਲੇ ਪਦਾਰਥਾਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਮੌਜੂਦ ਸਕੂਲਾਂ ਦੇ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਡੂੰਘਾਈ ਨਾਲ ਨਿਰੀਖਣ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਇਸ ਸਬੰਧੀ ਇੱਕ ਵਿਸਤ੍ਰਿਤ ਰਿਪੋਰਟ 15 ਜੁਲਾਈ, 2025 ਤੱਕ ਜਮ੍ਹਾ ਕਰਵਾਈ ਜਾਵੇ।ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ, ਪੁਲਿਸ ਵਿਭਾਗ ਸਬੰਧਤ ਸਕੂਲਾਂ ਦੇ ਆਲੇ-ਦੁਆਲੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਨਿਸ਼ਾਨਾਬੱਧ ਕਾਰਵਾਈਆਂ ਸ਼ੁਰੂ ਕਰੇਗਾ।ਉਨ੍ਹਾਂ ਪੁਲਿਸ ਵਿਭਾਗ ਨੂੰ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਚੌਕੀਆਂ ‘ਤੇ ਚੌਕਸੀ ਹੋਰ ਮਜ਼ਬੂਤ ਕਰਨ ਲਈ ਵੀ ਕਿਹਾ, ਖਾਸ ਕਰਕੇ ਦੂਜੇ ਰਾਜਾਂ ਤੋਂ ਸਿੰਥੈਟਿਕ ਅਤੇ ਫਾਰਮਾਸੂਟੀਕਲ ਡਰੱਗ ਤਸਕਰੀ ਦੀ ਜਾਂਚ ਕਰਨ ਲਈ।Government of Punjab CMO Punjab Bhagwant MannHimanshu Aggarwal IASDistrict Public Relations Office, Jalandhar#jalandhar #DistrictAdministration







