ਫਗਵਾੜਾਂ, ਡੀਡੀ ਨਿਊਜਪੇਪਰ !ਪੰਜਾਬ ਵਿੱਚ ਰਾਜਨੀਤਿਕ ਗਤੀਵਿਧੀਆਂ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਫਗਵਾੜਾ ਆੜ੍ਹਤੀਆ ਐਸੋਸੀਏਸ਼ਨ ਦੇ ਮੁਖੀ ਅਤੇ ਪ੍ਰਮੁੱਖ ਕਾਂਗਰਸੀ ਆਗੂ ਕੁਲਵੰਤ ਰਾਏ ਪੱਬੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਦੇ ਹਿੱਤ ਵਿੱਚ ‘ਆਪ’ ਦੇ ਕੰਮ ਦਾ ਪ੍ਰਭਾਵ ਪਿਆ ਕੁਲਵੰਤ ਰਾਏ ਪੱਬੀ ਨੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਕਾਰਨ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੇਰਨਾਦਾਇਕ ਅਗਵਾਈ ਹੇਠ, ‘ਆਪ’ ਸਰਕਾਰ ਵੱਲੋਂ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਹੀ ਕਾਰਨ ਹੈ ਕਿ ਉਸਨੇ ‘ਆਪ’ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਪਹਿਲਕਦਮੀਆਂ ਦਾ ਸਮਰਥਨ ਕੀਤਾ ਹੈ।







