ਜਲੰਧਰ 24/ਅਗਸਤ (ਕਰਨ ਬੀਰ ਸਿੰਘ) : ਹਾਈਵੇ ’ਤੇ ਹੁੰਦੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਾਹਨ ਚਾਲਕ ਆਪਣੇ ਵਾਹਨ ਹਾਈਵੇ ਦੇ ਕਿਨਾਰੇ ਖੜ੍ਹੇ ਨਹੀਂ ਕਰੇਗਾ।ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਈਵੇ ਕਿਨਾਰੇ ਖੜ੍ਹੇ ਵਾਹਨਾਂ ਕਾਰਨ ਹਾਦਸੇ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਸਕੱਤਰ ਆਰ.ਟੀ.ਏ., ਆਰ.ਟੀ.ਓ., ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਵਾਹਨਾਂ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਹਾਈਵੇ ਦੇ ਕਿਨਾਰੇ ਬਣੇ ਢਾਬਿਆਂ ਦੇ ਮਾਲਕਾਂ ਨੂੰ ਵੀ ਸਖ਼ਤ ਨਿਰਦੇਸ਼ ਦਿੱਤੇ ਕਿ ਵਾਹਨਾਂ ਦਾ ਢਾਬੇ ਦੀ ਪਾਰਕਿੰਗ ਦੇ ਅੰਦਰ ਖੜ੍ਹੇ ਹੋਣਾ ਯਕੀਨੀ ਜਾਵੇ। ਉਨ੍ਹਾਂ ਕਿਹਾ ਕਿ ਢਾਬੇ ਦੇ ਬਾਹਰ ਹਾਈਵੇ ’ਤੇ ਖੜ੍ਹੇ ਵਾਹਨ ਕਾਰਨ ਜੇਕਰ ਕੋਈ ਹਾਦਸਾ ਵਪਾਰਦਾ ਹੈ ਤਾਂ ਸਬੰਧਤ ਢਾਬਾ ਮਾਲਕ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ। ਡਾ. ਅਗਰਵਾਲ ਨੇ ਅਧਿਕਾਰੀਆਂ ਇਹ ਵੀ ਹਦਾਇਤ ਕੀਤੀ ਕਿ ਜਿਥੇ ਕਿਤੇ ਵੀ ਪਿੰਡਾਂ ਦੀਆਂ ਸੜਕਾਂ ਹਾਈਵੇ ਉਤੇ ਮਰਜ ਹੁੰਦੀਆਂ ਹਨ, ਅਜਿਹੇ ਪੁਆਇੰਟਾਂ ’ਤੇ ਵਾਹਨਾਂ ਦੀ ਰਫ਼ਤਾਰ ਘੱਟ ਕਰਨ ਲਈ ਸਾਈਨ ਬੋਰਡ, ਰੰਬਲ ਸਟ੍ਰਿਪਸ, ਰੋਡ ਸਟੱਡਸ ਆਦਿ ਲਗਾਏ ਜਾਣ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪੀ.ਡਬਲਯੂ.ਡੀ. ਅਤੇ ਮੰਡੀਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਜਲਦ ਤੋਂ ਜਲਦ ਤਜਵੀਜਾਂ ਤਿਆਰ ਕੇ ਭੇਜਣ ਲਈ ਕਿਹਾ।ਡਾ. ਅਗਰਵਾਲ ਨੇ ਕਿਹਾ ਕਿ ਹਾਈਵੇ ’ਤੇ ਕੋਈ ਵਾਹਨ ਖ਼ਰਾਬ ਹੋ ਜਾਣ ਦੀ ਸੂਰਤ ਵਿੱਚ ਮਦਦ ਲਈ ਲੋਕ ਨੈਸ਼ਨਲ ਹਾਈਵੇ ਦੇ ਹੈਲਪਲਾਈਨ ਨੰਬਰ 1033 ਜਾਂ ਐਮਰਜੈਂਸੀ ਨੰਬਰ 112 ’ਤੇ ਫੋਨ ਕਰ ਸਕਦੇ ਹਨ। ਇਸ ਤੋਂ ਇਲਾਵਾ ਸੜਕ ਜਾਮ ਦੀ ਸਮੱਸਿਆ, ਅਣ ਅਧਿਕਾਰਤ ਕੱਟਾਂ, ਟ੍ਰੈਫਿਕ ਲਾਈਟਾਂ ਤੇ ਸੁਝਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਵਟਸਐਪ ਹੈਲਪਲਾਈਨ ਨੰਬਰ 9646-222-555 ’ਤੇ ਮੈਸੇਜ ਭੇਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੈਲਪਲਾਈਨ ਰਾਹੀਂ ਪ੍ਰਾਪਤ ਸਮੱਸਿਆ ਜਾਂ ਸੁਝਾਅ ਨੂੰ ਸਬੰਧਤ ਵਿਭਾਗ ਨੂੰ ਭੇਜ ਕੇ ਉਸਦਾ ਹੱਲ ਕਰਵਾਇਆ ਜਾਵੇਗਾ।Government of Punjab CMO Punjab Bhagwant MannHimanshu Aggarwal IASDistrict Public Relations Office, Jalandhar#jalandhar #DistrictAdministration







