7/ਸਤੰਬਰ:(ਕਰਨਬੀਰ ਸਿੰਘ) : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ, ਕੱਲ੍ਹ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਉਹਨਾਂ ਦਾ ਕਹਿਣਾ ਹੈ ਕਿ ਜਿਹੜੀਆਂ ਸਰਕਾਰੀ ਬਿਲਡਿੰਗਾਂ ਜਿੱਥੇ ਕਿ ਪਾਣੀ ਜਾਂ ਛੱਤਾਂ ਤੇ ਪਾਣੀ ਖੜਾ ਹੋਇਆ ਉਹਨਾਂ ਬਿਲਡਿੰਗਾਂ ਦੀ ਜਾਂਚ ਕੀਤੀ ਜਾਵੇ ਤਾਂ ਕਿ ਜੇਕਰ ਕੋਈ ਛੱਤ ਜਾਂ ਲੈਂਟਰ ਕਿਸੇ ਬਿਲਡਿੰਗ ਦੀ ਚੋਣ ਲੱਗ ਪਈ ਹੋਵੇ ਜਾਂ ਲੀਕੇਜ ਹੋਵੇ ਉਸ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਡੀਸੀ ਜਾਂ ਇੰਜੀਨੀਅਰਿੰਗ ਡਿਪਾਰਟਮੈਂਟ ਨੂੰ ਸੂਚਿਤ ਕੀਤਾ ਜਾਵੇ ਇਸ ਲਈ ਉਹਨਾਂ ਨੇ ਇਹ ਹੁਕਮ ਜਾਰੀ ਕੀਤਾ ਤਾਂ ਕਿ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਬਿਲਡਿੰਗਾਂ ਦਾ ਲੈਂਟਰ ਨਾ ਚਇਆ ਹੋਵੇ ਯਾ ਕੋਈ ਸਲਾਬ ਦੇ ਕਾਰਨ ਬਿਜਲੀ ਦਾ ਕਰੰਟ ਵਗੈਰਾ ਅਰਥ ਨਾ ਆਇਆ ਹੋਵੇ ਜਿਸ ਕਾਰਨ ਕੋਈ ਜਾਨੀ ਨੁਕਸਾਨ ਨਾ ਹੋਵੇ ਇਸ ਲਈ ਇੱਕ ਦਿਨ ਬੇਲਾ ਪਹਿਲਾਂ ਇਹ ਸਾਰੀਆਂ ਚੀਜ਼ਾਂ ਸਕੂਲਾਂ ਅਤੇ ਹੋਰ ਬਿਲਡਿੰਗਾਂ ਦੇ ਅਧਿਕਾਰੀਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਚੈੱਕ ਕੀਤੀਆਂ ਜਾਣ ਜਦੋਂ ਕਿ ਅਧਿਆਪਕ ਅਤੇ ਸਟਾਫ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।ਉਨ੍ਹਾਂ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ।ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ/ ਉਪ ਮੰਡਲ ਮੈਜਿਸਟ੍ਰੇਟ ਜਾਂ ਇੰਜੀਨੀਅਰਿੰਗ ਵਿਭਾਗ ਨੂੰ ਦੇਣੀ ਯਕੀਨੀ ਹੋਵੇਗੀ।ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ 9 ਸਤੰਬਰ ਦਿਨ ਮੰਗਲਵਾਰ ਤੋਂ ਸਕੂਲਾਂ ਵਿਚ ਹਾਜ਼ਰ ਹੋਣਗੇ।ਸਿੱਖਿਆ ਮੰਤਰੀ ਬੈਂਸ ਨੇ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ 8 ਸਤੰਬਰ ਦਿਨ ਸੋਮਵਾਰ ਤੋਂ ਅਧਿਆਪਕਾਂ ਅਤੇ ਹੋਰ ਸਟਾਫ਼ ਲਈ ਆਮ ਦੀ ਤਰ੍ਹਾਂ ਖੁੱਲਣਗੀਆਂ।ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲਿਆ ਜਾਵੇਗਾ।







