ਪਿਛਲੇ ਕਈ ਸਾਲਾਂ ਤੋਂ ਸੜਕ ਸੁਰੱਖਿਆ ਜਾਗਰੂਕਤਾ ਉੱਪਰ ਵੱਡੇ ਪੱਧਰ ਤੇ ਕੰਮ ਕਰ ਰਹੀ ਨੈਸ਼ਨਲ ਅਵਾਰਡੀ ਸੰਸਥਾ ਮੁਕਤੀਸਰ ਵੈਲਫੇਅਰ ਕਲੱਬ ਦੀ ਟੀਮ ਨੂੰ ਬੀਤੇ ਦਿਨ ਪੰਜਾਬ ਦੇ ਸਪੈਸ਼ਲ ਡੀਜੀਪੀ ਟਰੈਫਿਕ ਅਤੇ ਸੜਕ ਸੁਰੱਖਿਆ ਸ੍ਰੀ ਅਮਰਦੀਪ ਸਿੰਘ ਰਾਏ ਆਈ.ਪੀ.ਐਸ ਜੀ ਵੱਲੋਂ ਪ੍ਰਸ਼ੰਸਾ ਪੱਤਰ ਭੇਜੇ ਗਏ ਇਹ ਪ੍ਰਸ਼ੰਸਾ ਪੱਤਰ ਮਾਨਯੋਗ ਐਸ.ਐਸ.ਪੀ ਡਾਕਟਰ ਅਖਿਲ ਚੌਧਰੀ ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ ਤੇ ਮਾਨਯੋਗ ਡੀ.ਐਸ.ਪੀ ਸ੍ਰੀ ਅਮਨਦੀਪ ਸਿੰਘ ਵੱਲੋਂ ਮੁਕਤੀਸਰ ਵੈਲਫੇਅਰ ਕਲੱਬ ਦੇ ਮੈਂਬਰਾਂ ਨੂੰ ਵਿਤਰਿਤ ਕੀਤੇ ਗਏ ਇਸ ਦੌਰਾਨ ਜਿਨਾਂ ਨੂੰ ਪ੍ਰਸ਼ੰਸ਼ਾ ਪੱਤਰ ਵਿਤਰਤ ਕੀਤੇ ਗਏ ਉਹਨਾਂ ਵਿੱਚ ਜਸਪ੍ਰੀਤ ਸਿੰਘ ਛਾਬੜਾ ਪ੍ਰਧਾਨ ਮੁਕਤੀਸਰ ਵੈਲਫੇਅਰ ਕਲੱਬ ਅਤੇ ਮੈਂਬਰ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ, ਡਾਕਟਰ ਵਿਜੇ ਬਜਾਜ, ਜਸਪ੍ਰੀਤ ਸਿੰਘ ਬਰਾੜ, ਸਿੰਘ, ਦੀਪਾਂਸ਼ੂ ਕੁਮਾਰ, ਸ਼ਮਸ਼ੇਰ ਸਿੰਘ, ਅਜੇ ਪਾਸੀ, ਨਰੇਸ਼ ਕਾਂਤੀ, ਨਵਦੀਪ ਸਿੰਘ, ਮਨਿੰਦਰ ਸਿੰਘ, ਪੁਸ਼ਪਿੰਦਰ ਸਿੰਘ ਪ੍ਰੋਫੈਸਰ, ਸਾਗਰ ਕੁਮਾਰ ਵੈਟਨਰੀ ਡਾਕਟਰ ਕੁਸ਼ਲ ਧੂੜੀਆ ਆਦੀ ਨੂੰ ਵਿਤਰਤ ਕੀਤੇ ਗਏ ਇਸ ਸ਼ਖਸ਼ੀਅਤਾਂ ਪਿਛਲੇ ਲੰਬੇ ਸਮੇਂ ਤੋਂ ਸੜਕ ਸੁਰੱਖਿਆ ਜਾਗਰੂਕਤਾ ਤੇ ਕੰਮ ਕਰ ਰਹੀਆਂ ਹਨ ਇਸ ਦੌਰਾਨ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਮਾਨਯੋਗ ਸਪੈਸ਼ਲ ਡੀਜੀਪੀ ਪੰਜਾਬ ਸ੍ਰੀ ਅਮਰਦੀਪ ਸਿੰਘ ਰਾਏ ਅਤੇ ਮਾਨਯੋਗ ਐਸਐਸਪੀ ਡਾਕਟਰ ਅਖਿਲ ਚੌਧਰੀ ਆਈ.ਪੀ.ਐਸ ਅਤੇ ਮਾਨਯੋਗ ਡੀ ਐਸ.ਪੀ ਸ੍ਰੀ ਅਮਰਦੀਪ ਸਿੰਘ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਡੀ ਸੰਸਥਾ ਪਿਛਲੇ 20 ਸਾਲਾਂ ਤੋਂ ਸੜਕ ਸੁਰੱਖਿਆ ਜਾਗਰੂਕਤਾ ਤੇ ਵੱਡੇ ਪੱਧਰ ਤੇ ਅਭਿਆਨ ਚਲਾ ਰਹੀ ਹੈ ਦਿਨੇ ਰਾਤ ਜੋ ਵੀ ਸੜਕ ਸੁਰੱਖਿਆ ਦੇ ਸਬੰਧ ਵਿੱਚ ਜਾਗਰੂਕਤਾ ਗਤੀਵਿਧੀਆਂ ਹੁੰਦੀਆਂ ਹਨ ਸਾਡੀ ਸੰਸਥਾ ਪਹਿਲ ਦੇ ਅਧਾਰ ਤੇ ਲੋਕਾਂ ਦੀ ਮਦਦ ਕਰਨ ਲਈ ਪਹੁੰਚ ਜਾਂਦੀ ਹੈ ਉਹਨਾਂ ਨੇ ਕਿਹਾ ਕਿ ਸੜਕੀ ਹਾਦਸਿਆਂ ਦੌਰਾਨ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਣਾ ਸਾਡੀ ਪਹਿਲੀ ਜਿੰਮੇਵਾਰੀ ਹੈ ਇਸ ਦੌਰਾਨ ਡੀਐਸਪੀ ਅਮਨਦੀਪ ਸਿੰਘ ਨੇ ਕਿਹਾ ਕਿ ਮੈਂ ਪਿਛਲੇ ਲੰਬੇ ਸਮੇਂ ਤੋਂ ਸੰਸਥਾ ਵੱਲੋਂ ਸੜਕ ਸੁਰੱਖਿਆ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇਖ ਰਿਹਾ ਹਾਂ ਅਤੇ ਇਹਨਾਂ ਦੇ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਵਿੱਚ ਸ਼ਾਮਿਲ ਹੋ ਰਿਹਾ ਹਾਂ ਉਹਨਾਂ ਨੇ ਕਿਹਾ ਕਿ ਸੰਸਥਾ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਮੁਕਤੀਸਰ ਵੈਲਫੇਅਰ ਕਲੱਬ ਦੀ ਟੀਮ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਹੀ ਜਾਗਰੂਕਤਾ ਅਭਿਆਨ ਚਲਾਉਂਦੇ ਰਹਿਣਾ ਚਾਹੀਦਾ ਹੈ
ਮੁਕਤੀਸਰ ਵੈਲਫੇਅਰ ਕਲੱਬ ਦੇ ਮੈਂਬਰਾਂ ਨੂੰ ਸਪੈਸ਼ਲ ਡੀਜੀਪੀ ਪੰਜਾਬ ਜੀ ਵੱਲੋਂ ਭੇਜੇ ਗਏ ਪ੍ਰਸ਼ੰਸਾ ਪੱਤਰ ਵਿਤਰਤ ਕਰਦੇ ਹੋਏ ਮਾਨਯੋਗ ਡੀਐਸਪੀ ਸ੍ਰੀ ਅਮਨਦੀਪ ਸਿੰਘ ਜੀ ਲੇਖਕ ਜਸਪ੍ਰੀਤ ਸਿੰਘ ਬਰਾੜ ਇੰਟਰਨੈਸ਼ਨਲ ਪੀਸ ਆਵਾਰਡੀ







